You are currently viewing ਅਨੁਸ਼ਾਸਨਹੀਣਤਾ ਨੂੰ ਸਹਿਣ ਨਹੀਂ ਕੀਤਾ ਜਾਵੇਗਾ– ਕੈਪਟਨ ਅਮਰਿੰਦਰ ਸਿੰਘ ਵੱਲੋਂ ਸਿੱਧੂ ਦੀ ਐਸ.ਟੀ.ਐਫ. ਦੇ ਮੁਖੀ ਵਜੋਂ ਮੁੜ ਨਿਯੁਕਤੀ ਵਿਰੁੱਧ ਬੇਚੈਨੀ ਉੱਤੇ ਪ੍ਰਤੀਕ੍ਰਿਆ ”ਜਿਹੜਾ ਮੇਰੇ ਫੈਸਲੇ ਤੋਂ ਖੁਸ਼ ਨਹੀਂ ਉਹ ਕੇਂਦਰ ਵਿਚ ਡੈਪੂਟੇਸ਼ਨ ਦੇ ਜਾ ਸਕਦਾ”

ਅਨੁਸ਼ਾਸਨਹੀਣਤਾ ਨੂੰ ਸਹਿਣ ਨਹੀਂ ਕੀਤਾ ਜਾਵੇਗਾ– ਕੈਪਟਨ ਅਮਰਿੰਦਰ ਸਿੰਘ ਵੱਲੋਂ ਸਿੱਧੂ ਦੀ ਐਸ.ਟੀ.ਐਫ. ਦੇ ਮੁਖੀ ਵਜੋਂ ਮੁੜ ਨਿਯੁਕਤੀ ਵਿਰੁੱਧ ਬੇਚੈਨੀ ਉੱਤੇ ਪ੍ਰਤੀਕ੍ਰਿਆ ”ਜਿਹੜਾ ਮੇਰੇ ਫੈਸਲੇ ਤੋਂ ਖੁਸ਼ ਨਹੀਂ ਉਹ ਕੇਂਦਰ ਵਿਚ ਡੈਪੂਟੇਸ਼ਨ ਦੇ ਜਾ ਸਕਦਾ”

 

ਚੰਡੀਗੜ•, 20 ਜੁਲਾਈ: ਅਨੁਸ਼ਾਸਨਹੀਣਤਾ ਦੇ ਵਿਰੁੱਧ ਤਿੱਖੀ ਚੇਤਾਵਨੀ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਜਿਹੜਾ ਹਰਪ੍ਰੀਤ ਸਿੱਧੂ ਦੀ ਐਸ.ਟੀ.ਐਫ ਦੇ ਮੁਖੀ ਵਜੋਂ ਮੁੜ ਤਾਇਨਾਤੀ ਤੋਂ ਖੁਸ਼ ਨਹੀਂ ਹੈ ਉਸਦਾ ਸੂਬਾ ਛੱਡਣ ਲਈ ਪੂਰਾ ਸਵਾਗਤ ਹੈ ਅਤੇ ਉਹ ਕੇਂਦਰ ਸਰਕਾਰ ਵਿਚ ਡੈਪੂਟੇਸ਼ਨ ਦੀ ਮੰਗ ਕਰ ਸਕਦਾ ਹੈ।

ਸਿੱਧੂ ਦੀ ਮੁੜ ਨਿਯੁਕਤੀ ਸਬੰਧੀ ਬੇਚੈਨੀ ਬਾਰੇ ਰਿਪੋਰਟਾਂ ਦਾ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਹਿੱਤ ਵਿਚ ਕਿਸੇ ਵੀ ਪੁਲਿਸ ਅਫਸਰ ਦਾ ਤਬਾਦਲਾ/ਤਾਇਨਾਤੀ ਉਨ• ਦੇ ਅਧਿਕਾਰ ਖੇਤਰ ਵਿਚ ਹੈ। ਮੁੱਖ ਮੰਤਰੀ ਕੋਲ ਇਸ ਵੇਲੇ ਗ੍ਰਹਿ ਮੰਤਰਾਲਾ ਵੀ ਹੈ।

ਮੁੱਖ ਮੰਤਰੀ ਨੇ ਸਪਸ਼ਟ ਕੀਤਾ ਕਿ ਜੇ ਕਿਸੇ ਵੀ ਅਧਿਕਾਰੀ ਨੂੰ ਉਨ• ਦੇ ਹੁਕਮਾਂ ਸਬੰਧੀ ਕੋਈ ਸਮੱਸਿਆ ਹੈ ਤਾਂ ਉਹ ਅਧਿਕਾਰੀ ਕੇਂਦਰ ਵਿਚ ਡੈਪੂਟੇਸ਼ਨ ‘ਤੇ ਜਾ ਸਕਦਾ ਹੈ। ਉਨ• ਕਿਹਾ ਕਿ ਉਹ ਕਿਸੇ ਨੂੰ ਵੀ ਆਪਣੇ ਫੈਸਲੇ ਦੀ ਉਲੰਘਣਾ ਕਰਨ ਦੀ ਆਗਿਆ ਨਹੀਂ ਦੇਣਗੇ। ਏ.ਡੀ.ਜੀ.ਪੀ ਸਿੱਧੂ ਨੂੰ ਮੁੜ ਐਸ.ਟੀ.ਐਫ ਦਾ ਮੁਖੀ ਨਿਯੁਕਤ ਕਰਨ ਦਾ ਫੈਸਲਾ ਸੂਬੇ ਵਿਚ ਮੁੜ ਨਸ਼ਿਆਂ ਦਾ ਮੁੱਦਾ ਬਨਣ ਦੀਆਂ ਰਿਪੋਰਟਾਂ ਦੇ ਸੰਦਰਭ ਵਿਚ ਲਿਆ ਗਿਆ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਮੁੜ ਦੁਹਰਾਇਆ ਕਿ ਉਨ• ਦੀ ਸਰਕਾਰ ਨਸ਼ਿਆਂ ਦੀ ਸਮੱਸਿਆ ਦੇ ਖਾਤਮੇ ਲਈ ਪੂਰੀ ਤਰ• ਵਚਨਬੱਧ ਹੈ। ਮੁੱਖ ਮੰਤਰੀ ਇਸ ਸਮੱਸਿਆ ਨਾਲ ਨਿਪਟਣ ਲਈ ਰਾਸ਼ਟਰੀ ਡਰੱਗ ਨੀਤੀ ਬਣਾਏ ਜਾਣ ‘ਤੇ ਜ਼ੋਰ ਦੇ ਰਹੇ ਹਨ ਕਿਉਂਕਿ ਨਸ਼ਿਆਂ ਨੇ ਪੰਜਾਬ ਲਈ ਗੰਭੀਰ ਚਿੰਤਾ ਪੈਦਾ ਕੀਤੀ ਹੋਈ ਹੈ। ਇਹ ਨਸ਼ੇ ਨਾ ਕੇਵਲ ਭਾਰਤ-ਪਾਕਿ ਸਰਹੱਦ ਦੇ ਪਾਰੋਂ ਸਮਗਲ ਕੀਤੇ ਜਾ ਰਹੇ ਹਨ ਸਗੋਂ ਜੰਮੂ-ਕਸ਼ਮੀਰ ਅਤੇ ਗੁਜਰਾਤ ਵਰਗੇ ਹੋਰਨਾਂ ਸੂਬਿਆਂ ਤੋਂ ਵੀ ਪੰਜਾਬ ਵਿਚ ਭੇਜੇ ਜਾ ਰਹੇ ਹਨ।

ਮੀਡੀਆ ਰਿਪੋਰਟਾਂ ਉੱਤੇ ਪ੍ਰਤੀਕ੍ਰਿਆ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਹਾਲਾਂਕਿ ਉਨ• ਨੂੰ ਸਿੱਧੂ ਦੀ ਮੁੜ ਨਿਯੁਕਤੀ ਬਾਰੇ ਕਿਸੇ ਤੋਂ ਵੀ ਕੋਈ ਸ਼ਿਕਾਇਤ ਪ੍ਰਾਪਤ ਨਹੀਂ ਹੋਈ। ਉਨ• ਕਿਹਾ ਕਿ ਉਨ• ਦਾ ਇਹ ਫੈਸਲਾ ਸੂਬੇ ਦੇ ਵਡੇਰੇ ਹਿੱਤਾਂ ਤੋਂ ਪ੍ਰੇਰਤ ਹੈ। ਉਨ• ਕਿਹਾ ਕਿ ਕਿਸੇ ਵੀ ਤਰ• ਦਾ ਇਤਰਾਜ਼ ਪੈਦਾ ਕਰਕੇ ਅਨੁਸ਼ਾਸਨਹੀਣਤਾ ਪੈਦਾ ਕਰਨ ਵਾਲੇ ਲਈ ਕਿਸੇ ਵੀ ਪੁਲਿਸ ਫੋਰਸ ਵਿਚ ਕੋਈ ਵੀ ਥਾਂ ਨਹੀਂ ਹੈ।

ਮੁੱਖ ਮੰਤਰੀ ਨੇ ਪ੍ਰੈਸ ਦੇ ਇੱਕ ਹਿੱਸੇ ਵਿਚ ਆਈਆਂ ਉਨ• ਰਿਪੋਰਟਾਂ ਤੋਂ ਵੀ ਇਨਕਾਰ ਕੀਤਾ ਹੈ ਜਿਨ• ਵਿਚ ਕਿਹਾ ਗਿਆ ਸੀ ਕਿ ਸਿੱਧੂ ਨੇ ਇੱਕ ਪੱਤਰ ਲਿੱਖ ਕੇ ਕੇਂਦਰੀ ਡੈਪੂਟੇਸ਼ਨ ਦੀ ਮੰਗ ਕੀਤੀ ਹੈ।

ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਛੇਤੀ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਐਸ.ਟੀ.ਐਫ ਦਾ ਗਠਨ ਕੀਤਾ ਸੀ ਜਿਸ ਦਾ ਸਿੱਧੂ ਪਹਿਲਾ ਮੁੱਖੀ ਸੀ। ਸਿੱਧੂ ਦੇ ਹੇਠ ਐਸ.ਟੀ.ਐਫ ਨੇ ਨਸ਼ਿਆਂ ਨਾਲ ਨਿਪਟਣ ਲਈ ਵੱਡੀ ਪ੍ਰਗਤੀ ਕੀਤੀ ਜੋ ਕਿ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸ਼ਾਸਨ ਹੇਠ ਵੱਡੀ ਲਾਹਨਤ ਬਣ ਗਏ ਸਨ ਅਤੇ ਜਿਨ• ਨੇ ਬਹੁਤ ਸਾਰੇ ਨੌਜਵਾਨਾਂ ਦੀ ਜ਼ਿੰਦਗੀ ਤਬਾਹ ਕਰ ਦਿੱਤੀ ਸੀ।