You are currently viewing ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਨੂੰ 14345 ਕਰੌੜ ਦੀ ਸੌਗਾਤ: ਅਨਿਲ ਸਾਰੀਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਨੂੰ 14345 ਕਰੌੜ ਦੀ ਸੌਗਾਤ: ਅਨਿਲ ਸਾਰੀਨ

-2675 ਕਰੌੜ ਦੇ ਕੰਮ ਕੰਪਲੀਟ ਕੰਮਾਂ ਦਾ ਹੋਵੇਗਾ ਉਦਘਾਟਨ: ਸਰੀਨ

-11 ਮਾਰਚ ਨੂੰ 11670 ਕਰੌੜ ਦੇ ਕੰਮਾਂ ਦਾ ਵਰਚੂਅਲ ਨੀਂਹ ਪੱਥਰ ਰੱਖਿਆ ਜਾਵੇਗਾ: ਅਨਿਲ ਸਰੀਨ

ਚੰਡੀਗੜ: ਭਾਜਪਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗੁਵਾਈ ਵਾਲੀ ਕੇਂਦਰ ਦੀ ਬੀਜੇਪੀ ਸਰਕਾਰ ਵਲੋਂ ਸਮੁਚੇ ਦੇਸ਼ ਦਾ ਸਰਬਪੱਖੀ ਵਿਕਾਸ ਕੀਤਾ ਜਾ ਰਿਹਾ ਹੈ। ਜਿਸਦੇ ਚਲਦਿਆਂ ਪੰਜਾਬ ਵਿੱਚ ਵੀ ਕਈ ਸ਼ਹਿਰਾਂ ਨੂੰ ਸਮਾਰਟ ਸਿਟੀ ਬਣਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਪੰਜਾਬ ਵਿੱਚ ਨਵੇਂ ਹਾਈਵੇ, ਗ੍ਰੀਨਫ਼ੀਲਡ ਹਾਈਵੇ ਅਤੇ ਰੇਲਵੇ ਓਵਰਬ੍ਰਿਜ ਬਣਾਏ ਜਾ ਰਹੇ ਹਨ। ਅਨਿਲ ਸਰੀਨ ਨੇ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਪੰਜਾਬ ਨੂੰ 2 ਲਖ ਕਰੋੜ ਦੇ ਪ੍ਰੋਜ੍ਕੇਟ ਦਿੱਤੇ ਹਨ। ਜਿਹਨਾਂ ਵਿਚੋਂ ਕਈ ਤਿਆਰ ਹੋ ਚੁਕੇ ਹਨ ਅਤੇ ਕਈਆਂ ਦੇ ਨੀਂਹ ਪੱਥਰ ਰੱਖੇ ਜਾਂ ਚੁੱਕੇ ਹਨ ,ਰੱਖੇ ਜਾ ਰਹੇ ਹਨ ਅਤੇ ਕਈਆਂ ਦੇ 11 ਮਾਰਚ ਨੂੰ ਰੱਖੇ ਜਾਣਗੇ।

ਅਨਿਲ ਸਰੀਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 939 ਕਰੋੜ ਰੁਪਏ ਨਾਲ ਬਣ ਚੁੱਕੇ ਸਮਰਾਲਾ ਚੌਕ ਤੋਂ ਲੁਧਿਆਣਾ ਨਿਗਮ ਹੱਦ ਤੱਕ 13 ਕਿਲੋਮੀਟਰ ਐਲੀਵੇਟਿਡ ਹਾਈਵੇ ਦਾ ਵਰਚੂਅਲ ਤਰੀਕੇ ਉਦਘਾਟਨ ਕੀਤਾ ਜਾਵੇਗਾ। ਮਲੋਟ ਤੋਂ ਅਬੋਹਰ ਤੋਂ ਸਾਧੁਵਾਲੀ ਸੈਕਸ਼ਨ ਹਾਈਵੇ ਨੰ. NH-62 ਜਿਸਦੀ ਲੰਬਾਈ 65 ਕਿਲੋਮੀਟਰ ਅਤੇ ਲਾਗਤ 918 ਕਰੋੜ ਹੈ, ਦਾ ਉਦਘਾਟਨ ਕੀਤਾ ਜਾਵੇਗਾ। 367 ਕਰੋੜ ਨਾਲ ਬਣੇ 22.5 ਕਿਲੋਮੀਟਰ ਲੰਬੇ ਮਲੋਟ-ਮੰਡੀ ਡੱਬਵਾਲੀ ਨੈਸ਼ਨਲ ਹਾਈਵੇ ਨੰ. 9 ਦਾ ਉਦਘਾਟਨ ਕੀਤਾ ਜਾਵੇਗਾ। 124 ਕਰੋੜ ਨਾਲ ਸਤਲੁਜ ਦਰਿਆ ਤੇ ਨੰਗਲ ਨੇੜੇ ਬਣੇ 4 ਲੇਨ ਰੇਲਵੇ ਓਵਰਬ੍ਰਿਜ ਦਾ ਉਦਘਾਟਨ ਕੀਤਾ ਜਾਵੇਗਾ। ਮੋਗਾ ਤੋਂ ਮੱਖੂ ਅਤੇ ਹਰੀਕੇ ਤੋਂ ਖਾਲੜਾ ਤੱਕ 2 ਲੇਨ ਤੱਕ ਪੁਨਰਵਾਸ ਅਤੇ ਅਪਗ੍ਰੇਡੇਸ਼ਨ ਸਮੇਤ ਦੋ ਮਾਰਗਾਂ ਦਾ 327 ਕਰੋੜ ਦੀ ਲਾਗਤ ਨਾਲ ਈਪੀਸੀ ਮੋਡ ‘ਤੇ NH-703B ਦੇ ROBs 75.167 ਕਿਲੋਮੀਟਰ ਲੰਬੇ ਪ੍ਰੋਜੇਕਟ ਦਾ ਉਦਘਾਟਨ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਇਹਨਾ ਸਾਰੇ ਪ੍ਰੋਜੇਕਟਾ ਦੀ ਕੀਮਤ 2675 ਕਰੋੜ ਰੁਪਏ ਹੈ।

ਅਨਿਲ ਸਰੀਨ ਨੇ ਕਿਹਾ ਕਿ 11 ਮਾਰਚ ਨੂੰ ਪੰਜਾਬ ਵਿੱਚ ਵਖ ਵਖ ਥਾਵਾਂ ਤੇ 11,670 ਕਰੋੜ ਦੇ ਵਖ ਵਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਜਾਵੇਗਾ। ਇਸ ਵਿੱਚ 31 ਕਿਲੋਮੀਟਰ ਅੰਬਾਲਾ ਚੰਡੀਗੜ੍ਹ ਗ੍ਰੀਨਫ਼ੀਲਡ ਸਪੂਰ ਤੋਂ ਲਾਲੜੂ, 31 ਕਿਲੋਮੀਟਰ ਲੰਬੇ ਬਿਆਸ-ਮਹਿਤਾ-ਬਟਾਲਾ ਤੋਂ ਡੇਰਾ ਬਾਬਾ ਨਾਨਕ, 43 ਕਿਲੋਮੀਟਰ ਲੰਬੇ ਮੋਗਾ-ਬਾਘਾ ਪੁਰਾਣਾ ਤੋਂ ਬਾਜਾਖਾਣਾ, 47 ਕਿਲੋਮੀਟਰ ਲੰਬੇ 6 ਲੇਨ ਜਲੰਧਰ ਬਾਈਪਾਸ ਗ੍ਰੀਨਫ਼ੀਲਡ, 54 ਕਿਲੋਮੀਟਰ ਅੰਮ੍ਰਿਤਸਰ ਬਠਿੰਡਾ, 62 ਕਿਲੋਮੀਟਰ ਲੰਬੇ ਅੰਮ੍ਰਿਤਸਰ-ਬਠਿੰਡਾ ਗ੍ਰੀਨਫ਼ੀਲਡ ਸੈਕਸ਼ਨ, 30 ਕਿਲੋਮੀਟਰ ਲੰਬਾ ਲੁਧਿਆਣਾ-ਬਠਿੰਡਾ ਗ੍ਰੀਨਫ਼ੀਲਡ ਹਾਈਵੇ ਅਤੇ ਦਿੱਲੀ, ਅੰਮ੍ਰਿਤਸਰ ਤੋਂ ਕਟਰਾ ਐਕਸਪ੍ਰੇਸ-ਵੇ ਆਦਿ ਸ਼ਾਮਿਲ ਹਨ, ਜਿਹਨਾਂ ਦੇ ਨੀਂਹ ਪੱਥਰ ਰੱਖੇ ਜਾਣੇ ਹਨ। ਅਨਿਲ ਸਰੀਨ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਦੀ ਕੇਂਦਰ ਸਰਕਾਰ ਪੰਜਾਬੀਆਂ ਦੀ ਸੱਚੀ ਹਮਦਰਦ ਤੇ ਉਹਨਾਂ ਦੀ ਆਪਣੀ ਸਰਕਾਰ ਹੈ।

खुशखबरी: IELTS में 5 Bands के साथ Canada जाने का सुनहरा सुअवसर जल्दी करें इन नंबरों पर Call: 01815044888, 01725219200

 

14345 crore gift to Punjab by Prime Minister Narendra Modi: Anil Sarin