ਜਲੰਧਰ: ਆਮ ਆਦਮੀ ਪਾਰਟੀ ਵੱਲੋਂ ਵਾਰਡ ਨੰਬਰ 36 ਦੇ ਰਣਜੀਤ ਨਗਰ, ਬੂਥ ਨੰਬਰ 62 ਵਿਖੇ ਡੋਰ-ਟੂ-ਡੋਰ ਮੁਹਿੰਮ ਚਲਾਈ ਗਈ। ਇਸ ਮੌਕੇ ਹਲਕਾ ਇੰਚਾਰਜ ਰਾਜਵਿੰਦਰ ਕੌਰ ਥਿਆੜਾ ਸਮੇਤ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੇ ਘਰ-ਘਰ ਜਾ ਕੇ ਇਲਾਕਾ ਨਿਵਾਸੀਆਂ ਨਾਲ ਮੁਲਾਕਾਤ ਕੀਤੀ।
ਮੁਹਿੰਮ ਦੌਰਾਨ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਇੱਕ ਪਰਿਵਾਰ ਨੂੰ ਮਿਲਣ ਵਾਲੇ ਲਗਭਗ 1.86 ਲੱਖ ਰੁਪਏ ਦੇ ਵੱਖ-ਵੱਖ ਸਰਕਾਰੀ ਲਾਭਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਜਾਗਰੂਕ ਕੀਤਾ ਗਿਆ।
ਇਸ ਦੌਰਾਨ ਰਾਜਵਿੰਦਰ ਕੌਰ ਥਿਆੜਾ ਨੇ ਇਲਾਕਾ ਨਿਵਾਸੀਆਂ ਨਾਲ ਗੱਲਬਾਤ ਕਰਦਿਆਂ ਸਰਕਾਰੀ ਯੋਜਨਾਵਾਂ ਨਾਲ ਜੁੜੀ ਜਾਣਕਾਰੀ ਸਾਂਝੀ ਕੀਤੀ। ਘਰ-ਘਰ ਪਹੁੰਚ ਕਰ ਲੋਕਾਂ ਨੂੰ ਵੱਖ-ਵੱਖ ਸਕੀਮਾਂ ਦੀ ਯੋਗਤਾ ਅਤੇ ਲਾਭ ਲੈਣ ਸਬੰਧੀ ਜਾਣਕਾਰੀ ਦਿੱਤੀ ਗਈ। ਮੁਹਿੰਮ ਦੌਰਾਨ ਇਲਾਕੇ ਦੇ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਦੀਆਂ ਗੱਲਾਂ ਅਤੇ ਸੁਝਾਅ ਵੀ ਸੁਣੇ ਗਏ।
ਪਾਰਟੀ ਵਰਕਰਾਂ ਵੱਲੋਂ ਲੋਕਾਂ ਨੂੰ ਸਰਕਾਰੀ ਸਹੂਲਤਾਂ ਸਬੰਧੀ ਜਾਗਰੂਕ ਕਰਨ ’ਤੇ ਵੀ ਜ਼ੋਰ ਦਿੱਤਾ ਗਿਆ। ਆਗੂਆਂ ਨੇ ਕਿਹਾ ਕਿ ਡੋਰ-ਟੂ-ਡੋਰ ਮੁਹਿੰਮ ਦਾ ਮਕਸਦ ਸਰਕਾਰੀ ਯੋਜਨਾਵਾਂ ਦੀ ਜਾਣਕਾਰੀ ਲੋਕਾਂ ਤੱਕ ਪਹੁੰਚਾਉਣਾ ਹੈ। ਇਸ ਮੌਕੇ ਇਲਾਕਾ ਨਿਵਾਸੀਆਂ ਨਾਲ ਸਰਕਾਰੀ ਸਕੀਮਾਂ ਸਬੰਧੀ ਪੈਦਾ ਹੋਣ ਵਾਲੇ ਸਵਾਲਾਂ ’ਤੇ ਵੀ ਗੱਲਬਾਤ ਕੀਤੀ ਗਈ। ਮੁਹਿੰਮ ਦੌਰਾਨ ਪਾਰਟੀ ਦੇ ਸਥਾਨਕ ਅਹੁਦੇਦਾਰ ਅਤੇ ਵਰਕਰ ਵੀ ਸਰਗਰਮੀ ਨਾਲ ਮੌਜੂਦ ਰਹੇ।
ਇਸ ਮੌਕੇ ਵਾਰਡ ਇੰਚਾਰਜ ਪ੍ਰਿੰਸ ਬਾਘਾ, ਡਿਸਟ੍ਰਿਕਟ ਵੂਮਨ ਵਿੰਗ ਜੁਆਇੰਟ ਸਕੱਤਰ ਅਤੇ ਬੂਥ ਇੰਚਾਰਜ ਪ੍ਰੀਤੀ ਬਾਘਾ ਅਤੇ ਬੂਥ ਲੈਵਲ ਏਜੰਟ ਸੋਣੀਆ ਵੀ ਮੌਜੂਦ ਰਹੇ। ਪਾਰਟੀ ਆਗੂਆਂ ਵੱਲੋਂ ਮੁਹਿੰਮ ਦੌਰਾਨ ਮਿਲੇ ਪਿਆਰ, ਸਹਿਯੋਗ ਅਤੇ ਸਤਿਕਾਰ ਲਈ ਇਲਾਕਾ ਨਿਵਾਸੀਆਂ ਦਾ ਧੰਨਵਾਦ ਕੀਤਾ ਗਿਆ।


AAP conducts door-to-door campaign in Ward No. 36 under the leadership of Rajwinder Kaur Thiara




