ਜਲੰਧਰ ਕੈਂਟ: ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਜਲੰਧਰ ਕੈਂਟ ਹਲਕੇ ਦੇ ਪਿੰਡ ਸ਼ਾਹਪੁਰ ਵਿੱਚ ਸੋਲਿਡ ਵੇਸਟ ਮੈਨੇਜਮੈਂਟ ਪਲਾਂਟ ਸਥਾਪਿਤ ਕੀਤਾ ਗਿਆ। ਪਲਾਂਟ ਦਾ ਉਦਘਾਟਨ ਹਲਕਾ ਇੰਚਾਰਜ ਰਾਜਵਿੰਦਰ ਥਿਆੜਾ ਵੱਲੋਂ ਕੀਤਾ ਗਿਆ।
ਇਸ ਮੌਕੇ ਰਾਜਵਿੰਦਰ ਥਿਆੜਾ ਨੇ ਕਿਹਾ ਕਿ ਪਲਾਂਟ ਦੇ ਚਾਲੂ ਹੋਣ ਨਾਲ ਪਿੰਡ ਵਿੱਚ ਪੈਦਾ ਹੋਣ ਵਾਲੇ ਕੂੜੇ ਦਾ ਸੁਚੱਜੇ ਢੰਗ ਨਾਲ ਪ੍ਰਬੰਧਨ ਕੀਤਾ ਜਾ ਸਕੇਗਾ। ਕੂੜੇ ਦੀ ਪ੍ਰੋਸੈਸਿੰਗ ਰਾਹੀਂ ਜੈਵਿਕ ਖਾਦ ਤਿਆਰ ਕਰਨ ਦੀ ਵੀ ਵਿਵਸਥਾ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਠੋਸ ਰਹਿੰਦ-ਖੂੰਹਦ ਦੇ ਸਹੀ ਪ੍ਰਬੰਧਨ ਨਾਲ ਪਿੰਡ ਨੂੰ ਸਾਫ਼-ਸੁਥਰਾ ਰੱਖਣ ਦੇ ਨਾਲ ਵਾਤਾਵਰਣ ਦੀ ਸੰਭਾਲ ਵਿੱਚ ਵੀ ਮਦਦ ਮਿਲੇਗੀ। ਉਨ੍ਹਾਂ ਨੇ ਇਲਾਕਾ ਵਾਸੀਆਂ ਨੂੰ ਕੂੜੇ ਦੇ ਸਹੀ ਨਿਪਟਾਰੇ ਅਤੇ ਸਫ਼ਾਈ ਪ੍ਰਤੀ ਜਾਗਰੂਕ ਰਹਿਣ ਦੀ ਅਪੀਲ ਕੀਤੀ।
ਇਸ ਮੌਕੇ ਸਰਪੰਚ ਰਾਕੇਸ਼ ਕੁਮਾਰ, ਸੰਧਿਆ ਪੰਚ, ਮਨਜੀਤ ਕੌਰ, ਅਮਰਜੀਤ ਕੌਰ, ਹਰਨੇਕ ਸਿੰਘ ਅਤੇ ਪਲਪਿੰਦਰ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।


Rajwinder Thiara inaugurates solid waste management plant in Shahpur village




