ਜਲੰਧਰ ਕੈਂਟ: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਲੰਧਰ ਕੈਂਟ ਹਲਕੇ ਦੇ ਪਿੰਡ ਦੀਵਾਲੀ ਵਿਖੇ ਵਿਸ਼ਾਲ ਜਾਗਰੂਕਤਾ ਮੀਟਿੰਗ ਕਰਵਾਈ ਗਈ। ਮੀਟਿੰਗ ਵਿੱਚ ਪਿੰਡ ਵਾਸੀਆਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਹਲਕਾ ਇੰਚਾਰਜ ਰਾਜਵਿੰਦਰ ਥਿਆੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਲੋਕਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪਰਿਵਾਰਾਂ, ਪਿੰਡਾਂ ਅਤੇ ਪ੍ਰਸ਼ਾਸਨ ਦੀ ਸਾਂਝੀ ਭੂਮਿਕਾ ’ਤੇ ਜ਼ੋਰ ਦਿੱਤਾ।
ਮੀਟਿੰਗ ਦੌਰਾਨ ਨਸ਼ਿਆਂ ਵਿਰੁੱਧ ਜਾਗਰੂਕਤਾ ਵਧਾਉਣ, ਲੋਕਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਅਤੇ ਨਸ਼ਾ ਮੁਕਤ ਸਮਾਜ ਦੀ ਦਿਸ਼ਾ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸਰਪੰਚ ਸੰਦੀਪ ਕੁਮਾਰ ਵਾਸੁਦੇਵ, ਹਲਕਾ ਕੋਆਰਡੀਨੇਟਰ, ਦੋਆਬਾ ਇੰਚਾਰਜ ਅਤਿਨ ਅਗਨੀਹੋਤਰੀ, ਜ਼ਿਲ੍ਹਾ ਪ੍ਰਧਾਨ ਸ਼ੰਟੀ ਭਗਤ, ਏਡੀਸੀ ਅਮਰਜੀਤ ਬੈਂਸ, ਡੀਸੀਪੀ ਅਦਿੱਤਯ ਸਿੰਘ, ਏਡੀਸੀਪੀ ਮਾਧਵੀ ਸ਼ਰਮਾ, ਤਹਿਸੀਲਦਾਰ ਅੰਕੁਸ਼ ਕੁਮਾਰ ਅਤੇ ਬੀਡੀਓ ਅਮਰਜੀਤ ਸਿੰਘ ਸਮੇਤ ਹੋਰ ਅਧਿਕਾਰੀ ਅਤੇ ਆਗੂ ਮੌਜੂਦ ਰਹੇ।
ਮੀਟਿੰਗ ਵਿੱਚ ਪਿੰਡ ਵਾਸੀਆਂ ਦੀ ਭਾਗੀਦਾਰੀ ਰਹੀ। ਇਸ ਦੌਰਾਨ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਲਗਾਤਾਰ ਉਪਰਾਲੇ ਕਰਨ ਦਾ ਸੰਦੇਸ਼ ਦਿੱਤਾ ਗਿਆ।


Awareness meeting held in village Diwali under the ‘War Against Drugs’ campaign




