You are currently viewing ਆਦਮਪੁਰ ਹਲਕੇ ‘ਚ ਬੀਬੀ ਜਗੀਰ ਕੌਰ ਵਲੋਂ ਟੀਨੂੰ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ, ਕੀਤੇ ਵੱਡੇ ਐਲਾਨ

ਆਦਮਪੁਰ ਹਲਕੇ ‘ਚ ਬੀਬੀ ਜਗੀਰ ਕੌਰ ਵਲੋਂ ਟੀਨੂੰ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ, ਕੀਤੇ ਵੱਡੇ ਐਲਾਨ

ਆਦਮਪੁਰ: ਹਲਕਾ ਆਦਮਪੁਰ ਤੋਂ ਪਵਨ ਟੀਨੂੰ ਦੇ ਚੋਣ ਪ੍ਰਚਾਰ ਨੂੰ ਉਸ ਸਮੇ ਵਡਾ ਹੁਲਾਰਾ ਮਿਲਿਆ ਜਦ ਬੀਬੀ ਜਗੀਰ ਕੌਰ ਸਾਬਕਾ ਪ੍ਰਧਾਨ ਸ਼ੋਮਣੀ ਕਮੇਟੀ ਨੇ ਸੰਬੋਧਨ ਕਰਦਿਆਂ ਕਾਂਗਰਸ ਸਰਕਾਰ ‘ਤੇ ਵੱਡਾ ਹਮਲਾ ਬੋਲਿਆ ਅਤੇ ਸਰਕਾਰ ਆਉਣ ‘ਤੇ ਲੋਕਾਂ ਨਾਲ ਕਈ ਵਾਅਦੇ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਦਾ ਵਿਕਾਸ ਅਕਾਲੀ ਦਲ ਨੇ ਕੀਤਾ ਹੈ, ਕਾਂਗਰਸ ਨੇ ਕੁਝ ਨਹੀਂ ਕੀਤਾ।

ਕਾਂਗਰਸ ਪੈਸੇ ਕਮਾਉਣ ਵਿੱਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਕਾਲੀ ਦਲ ਨੇ ਜੋ ਵੀ ਸਕੀਮਾਂ ਸ਼ੁਰੂ ਕੀਤੀਆਂ ਸਨ, ਕਾਂਗਰਸ ਨੇ ਉਨ੍ਹਾਂ ਨੂੰ ਬੰਦ ਕਰ ਦਿੱਤਾ ਹੈ।
ਬੀਬੀ ਜਗੀਰ ਕੌਰ ਨੇ ਕਿਹਾ ਕਿ ਭਾਈ ਘਨਈਆ ਸਕੀਮ ਅਕਾਲੀ ਦਲ ਨੇ ਸ਼ੁਰੂ ਕੀਤੀ ਸੀ ਪਰ ਕਾਂਗਰਸ ਨੇ ਇਸ ਨੂੰ ਰੋਕ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰ ਆਉਣ ‘ਤੇ ਇਹ ਸਕੀਮ ਮੁੜ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਕੂਲਾਂ ਦੀ ਹਾਲਤ ਇੰਨੀ ਮਾੜੀ ਹੈ ਕਿ ਉਨ੍ਹਾਂ ਲਈ ਬਿਆਨ ਦੇਣਾ ਮੁਸ਼ਕਲ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਿਦਿਆਰਥੀ ਸਕੀਮ ਲੈ ਕੇ ਆਵੇਗਾ, ਜਿਸ ਤਹਿਤ ਪੰਜਾਬ ਦਾ ਵਿਦਿਆਰਥੀ ਜਿੱਥੇ ਵੀ ਜਾਂਦਾ ਹੈ, ਉਸ ਨੂੰ ਉਥੋਂ ਬਿਨੈ-ਪੱਤਰ ਲੈ ਕੇ ਆਉਣਾ ਹੈ, ਉਸ ਤੋਂ ਬਾਅਦ ਉੱਥੇ ਦਾਖ਼ਲਾ ਲੈਣ ਲਈ ਅਕਾਲੀ ਦਲ ਵੱਲੋਂ 10 ਲੱਖ ਰੁਪਏ ਦਿੱਤੇ ਜਾਣਗੇ ਅਤੇ ਕੋਈ ਵਿਆਜ ਨਹੀਂ ਲਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਸਕੂਲਾਂ ਦੇ ਨਾਲ-ਨਾਲ ਹਸਪਤਾਲਾਂ ਦੀ ਨੁਹਾਰ ਵੀ ਬਦਲ ਦਿੱਤੀ ਜਾਵੇਗੀ। ਹਸਪਤਾਲਾਂ ਵਿੱਚ ਇਲਾਜ ਕਰਵਾਉਣ ਲਈ 5 ਲੱਖ ਤੱਕ ਦਾ ਮੁਆਵਜ਼ਾ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਦੁਕਾਨਦਾਰਾਂ ਦਾ ਬੀਮਾ ਕੀਤਾ ਜਾਵੇਗਾ ਜਿਸ ਵਿੱਚ ਉਨ੍ਹਾਂ ਨੂੰ 10 ਲੱਖ ਰੁਪਏ ਤੱਕ ਦੀ ਰਾਸ਼ੀ ਦਿੱਤੀ ਜਾਵੇਗੀ। ਜੇਕਰ ਅੱਗ ਲੱਗਣ ਕਾਰਨ ਕਿਸੇ ਕਿਸਮ ਦਾ ਨੁਕਸਾਨ ਹੁੰਦਾ ਹੈ ਤਾਂ ਅਕਾਲੀ ਦਲ ਵੱਲੋਂ 10 ਲੱਖ ਤੱਕ ਦਾ ਮੁਆਵਜ਼ਾ ਦਿੱਤਾ ਜਾਵੇਗਾ। ਬੀਬੀ ਜਗੀਰ ਕੌਰ ਨੇ ਕਿਸਾਨਾਂ ਦਾ ਬੀਮਾ ਕਰਵਾਉਣ ਦੀ ਗੱਲ ਕਹੀ। ਉਨ੍ਹਾਂ ਕਿਹਾ ਕਿ ਕਿਸਾਨ ਦੀ ਫ਼ਸਲ ਦਾ ਬੀਮਾ ਕੀਤਾ ਜਾਵੇਗਾ। ਇਹ ਬੀਮਾ 50 ਹਜ਼ਾਰ ਤੱਕ ਕੀਤਾ ਜਾਵੇਗਾ।