You are currently viewing ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂ ਸ਼ਿਆਮ ਧਾਮ ਲਈ ਰਵਾਨਾ ਹੋਈ ਬੱਸ, ਰਾਜਵਿੰਦਰ ਥਿਆੜਾ ਨੇ ਦਿਖਾਈ ਹਰੀ ਝੰਡੀ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂ ਸ਼ਿਆਮ ਧਾਮ ਲਈ ਰਵਾਨਾ ਹੋਈ ਬੱਸ, ਰਾਜਵਿੰਦਰ ਥਿਆੜਾ ਨੇ ਦਿਖਾਈ ਹਰੀ ਝੰਡੀ

ਜਲੰਧਰ: ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਜਲੰਧਰ ਕੈਂਟ ਹਲਕੇ ਦੇ ਵਾਰਡ ਨੰਬਰ 16, ਅਰਬਨ ਅਸਟੇਟ ਫੇਜ਼-1 ਸਥਿਤ ਗੀਤਾ ਮੰਦਿਰ ਤੋਂ ਸ਼ਰਧਾਲੂਆਂ ਨੂੰ ਖਾਟੂ ਸ਼ਿਆਮ ਧਾਮ ਦੇ ਦਰਸ਼ਨਾਂ ਲਈ ਲੈ ਕੇ ਜਾਣ ਵਾਲੀ ਬੱਸ ਨੂੰ ਰਵਾਨਾ ਕੀਤਾ ਗਿਆ। ਇਸ ਮੌਕੇ ਹਲਕਾ ਇੰਚਾਰਜ ਰਾਜਵਿੰਦਰ ਥਿਆੜਾ ਨੇ ਬੱਸ ਨੂੰ ਹਰੀ ਝੰਡੀ ਦਿਖਾ ਕੇ ਸ਼ਰਧਾਲੂਆਂ ਨੂੰ ਯਾਤਰਾ ਲਈ ਰਵਾਨਾ ਕੀਤਾ।

ਇਸ ਮੌਕੇ ਰਾਜਵਿੰਦਰ ਥਿਆੜਾ ਨੇ ਸ਼ਰਧਾਲੂਆਂ ਨੂੰ ਯਾਤਰਾ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਧਾਰਮਿਕ ਯਾਤਰਾਵਾਂ ਲੋਕਾਂ ਨੂੰ ਆਪਣੇ ਧਾਰਮਿਕ ਅਤੇ ਸੱਭਿਆਚਾਰਕ ਵਿਰਸੇ ਨਾਲ ਜੋੜਨ ਦਾ ਇੱਕ ਮਹੱਤਵਪੂਰਨ ਸਾਧਨ ਹਨ। ਉਨ੍ਹਾਂ ਨੇ ਸਾਰੇ ਯਾਤਰੀਆਂ ਦੀ ਸੁਖਦ, ਸੁਰੱਖਿਅਤ ਅਤੇ ਮੰਗਲਮਈ ਯਾਤਰਾ ਦੀ ਕਾਮਨਾ ਕੀਤੀ।

ਬੱਸ ਰਵਾਨਾ ਹੋਣ ਤੋਂ ਪਹਿਲਾਂ ਗੀਤਾ ਮੰਦਿਰ ਵਿਖੇ ਸ਼ਰਧਾਲੂਆਂ ਵਿੱਚ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ। ਸ਼ਰਧਾਲੂਆਂ ਨੇ ਖਾਟੂ ਸ਼ਿਆਮ ਧਾਮ ਦੇ ਦਰਸ਼ਨਾਂ ਲਈ ਰਵਾਨਾ ਹੁੰਦੇ ਹੋਏ ਧਾਰਮਿਕ ਜੈਕਾਰਿਆਂ ਨਾਲ ਮਾਹੌਲ ਨੂੰ ਭਗਤੀਮਈ ਬਣਾ ਦਿੱਤਾ।

ਯਾਤਰਾ ਵਿੱਚ ਸ਼ਾਮਲ ਸ਼ਰਧਾਲੂਆਂ ਨੇ ਇਸ ਮੌਕੇ ਆਪਣੀ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਖਾਟੂ ਸ਼ਿਆਮ ਜੀ ਦੇ ਦਰਸ਼ਨ ਕਰਨ ਦੀ ਉਨ੍ਹਾਂ ਦੀ ਇੱਛਾ ਪੂਰੀ ਹੋ ਰਹੀ ਹੈ। ਉਨ੍ਹਾਂ ਨੇ ਯਾਤਰਾ ਲਈ ਕੀਤੇ ਗਏ ਪ੍ਰਬੰਧਾਂ ਲਈ ਧੰਨਵਾਦ ਵੀ ਪ੍ਰਗਟ ਕੀਤਾ।

ਇਸ ਮੌਕੇ ਵਾਰਡ ਕੌਂਸਲਰ ਮਿੰਟੂ ਜੁਨੇਜਾ, ਪ੍ਰਧਾਨ ਰਾਜੇਸ਼ ਅੱਗਰਵਾਲ, ਕਿਰਪਾਲ ਬਾਲੀ, ਪਰਨੀਤ ਸਿੰਘ ਬਲਾਕ ਪ੍ਰਧਾਨ, ਅਨੁਰਾਗ ਅੱਗਰਵਾਲ, ਮੋਹਿੰਦਰ ਪਾਲ, ਵਿਜੈ ਸੋਂਧੀ ਅਤੇ ਰੋਹਿਤ ਸਿੱਧੂ ਸਮੇਤ ਹੋਰ ਪਤਵੰਤੇ ਅਤੇ ਇਲਾਕਾ ਵਾਸੀ ਮੌਜੂਦ ਰਹੇ।

ਇਸ ਮੌਕੇ ਯਾਤਰਾ ਲਈ ਰਵਾਨਾ ਹੋਏ ਸ਼ਰਧਾਲੂਆਂ ਨੇ ਖਾਟੂ ਸ਼ਿਆਮ ਧਾਮ ਪਹੁੰਚ ਕੇ ਦਰਸ਼ਨ ਕਰਨ ਅਤੇ ਸੁਖ-ਸ਼ਾਂਤੀ ਦੀ ਕਾਮਨਾ ਕਰਨ ਦੀ ਗੱਲ ਕਹੀ।