You are currently viewing ਜਲੰਧਰ ਕੈਂਟ ਵਿੱਚ ਜਗਬੀਰ ਬਰਾੜ ਨੂੰ ਲੋਕ ਸਭ ਤੋਂ ਜ਼ਿਆਦਾ ਦੇ ਰਹੇ ਹਨ ਪਿਆਰ ਤੇ ਸਮਰਥਨ , ਕਾਂਗਰਸ ਆਪ ਭਾਜਪਾ ਦੀ ਵਧੀ ਚਿੰਤਾ

ਜਲੰਧਰ ਕੈਂਟ ਵਿੱਚ ਜਗਬੀਰ ਬਰਾੜ ਨੂੰ ਲੋਕ ਸਭ ਤੋਂ ਜ਼ਿਆਦਾ ਦੇ ਰਹੇ ਹਨ ਪਿਆਰ ਤੇ ਸਮਰਥਨ , ਕਾਂਗਰਸ ਆਪ ਭਾਜਪਾ ਦੀ ਵਧੀ ਚਿੰਤਾ

ਬਰਾੜ ਬੋਲੇ: ਅਕਾਲੀਦਲ ਦੀ ਸਰਕਾਰ ਬਣਨ ਤੇ ਹਰ ਘਰ ਨੂੰ ਮਿਲੇਗੀ 400 ਯੂਨਿਟ ਮੁਫ਼ਤ ਬਿਜਲੀ, 10 ਲਖ ਤਕ ਦਾ ਹੋਵੇਗਾ ਸਹਿਤ ਬੀਮਾ

ਜਲੰਧਰ: ਜਲੰਧਰ ਕੈਂਟ ਤੋਂ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਜਗਬੀਰ ਸਿੰਘ ਬਰਾੜ ਨੇ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ 2017 ਦੀਆਂ ਚੋਣਾਂ ਵਿਚ ਅਕਾਲੀ ਦਲ ਨੁੰ ਬਦਨਾਮ ਕਰਨ ਵਾਸਤੇ ਰਲ ਕੇ ਸਾਜ਼ਿਸ਼ ਰਚੀ ਸੀ ਜੋ ਹੁਣ ਬੇਨਕਾਬ ਹੋ ਗਈ ਹੈ।

ਇਥੇ ਹਲਕੇ ਚ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਜਗਬੀਰ ਸਿੰਘ ਬਰਾੜ ਨੇ ਕਿਹਾ ਕਿ ਦੋਹਾਂ ਪਾਰਟੀਆਂ ਨੇ ਉਦੋਂ ਮਹਿਸੂਸ ਕਰ ਲਿਆ ਸੀ ਕਿ ਉਹ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੇ ਬਰਾਬਰ ਸਹੂਲਤਾਂ ਨਹੀਂ ਦੇ ਸਕਣਗੀਆਂ।ਫਿਰ ਇਹਨਾਂ ਨੇ ਅਕਾਲੀ ਦਲ ਨੁੰ ਬਦਨਾਮ ਕਰਨ ਲਈ ਹੱਥ ਮਿਲਾ ਲਏ ਤੇ ਅਜਿਹੀ ਦਵੈਸ਼ ਭਾਵਨਾ ਵਾਲੀ ਮੁਹਿੰਮ ਅਕਾਲੀ ਦਲ ਖਿਲਾਫ ਛੇੜੀ ਜਿਸ ਨਾਲ ਲੋਕ ਅਕਾਲੀ ਦਲ ਨੁੰ ਨਫਰਤ ਕਰਨ ਲੱਗ ਜਾਣ।

ਉਹਨਾਂ ਕਿਹਾ ਕਿ ਦੋਹਾਂ ਪਾਰਟੀਆਂ ਲੋਕਾਂ ਨੁੰ ਗੁੰਮਰਾਹ ਕਰਨ ਵਿਚ ਸਫਲ ਰਹੀਆਂ ਤੇ ਨਤੀਜੇ ਵਜੋਂ ਕਾਂਗਰਸ ਦੇ ਹੱਥ ਸੱਤਾ ਆ ਗਈ ਤੇ ਆਮ ਆਦਮੀ ਪਾਰਟੀ ਪ੍ਰਮੁੱਖ ਵਿਰੋਧੀ ਪਾਰਟੀ ਬਣ ਗਈ। ਜਗਬੀਰ ਸਿੰਘ ਬਰਾੜ ਨੇ ਕਿਹਾ ਕਿ ਪਿਛਲੇ 5 ਸਾਲਾਂ ਦੌਰਾਨ ਆਮ ਆਦਮੀ ਪਾਰਟੀ ਵਿਰੋਧੀ ਧਿਰ ਦੀ ਭੂਮਿਕਾ ਅਦਾ ਕਰਨ ਵਿਚ ਨਾਕਾਮ ਰਹੀ ਤੇ ਅਰਵਿੰਦ ਕੇਜਰੀਵਾਲ ਨੇ ਵੀ ਪੰਜ ਸਾਲਾਂ ਵਿਚ ਨਾ ਕਦੇ ਪੰਜਾਬ ਦਾ ਗੇੜਾ ਮਾਰਿਆ ਤੇ ਨਾ ਹੀ ਕਾਂਗਰਸ ਵੱਲੋਂ ਆਪਣੇ ਵਾਅਦੇ ਪੂਰੇ ਨਾ ਕਰਨ ਖਿਲਾਫ ਆਵਾਜ਼ ਨਹੀਂ ਚੁੱਕੀ। ਉਹਨਾਂ ਕਿਹਾ ਕਿ ਇਸੇ ਤਰੀਕੇ ਭਗਵੰਤ ਮਾਨ ਨੇ ਵੀ ਇਸ ਸਮੇਂ ਦੌਰਾਨ ਆਪਣੀ ਆਵਾਜ਼ ਨਹੀਂ ਚੁੱਕੀ।

ਜਲੰਧਰ ਕੈਂਟ ਚ ਬਰਾੜ ਨੂੰ ਭਾਰੀ ਸਮਰਥਨ ਮਿਲ ਰਿਹਾ ਹੈ। ਇਸੇ ਮੌਕੇ ਓਹਨਾ ਨੇ ਕਈ ਵੱਡੇ ਐਲਾਨ ਵੀ ਕੀਤੇ। ਬਰਾੜ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ਤੇ ਹਰ ਘਰ ਨੂੰ 400 ਯੂਨਿਟ ਮੁਫ਼ਤ ਬਿਜਲੀ ਮਿਲੇਗੀ। ਇੰਨਾ ਹੀ ਨਹੀਂ ਲੋਕਾਂ ਨੂੰ 10 ਲੱਖ ਤਕ ਦਾ ਸਹਿਤ ਬੀਮਾ ਵੀ ਹੋਵੇਗਾ।