Aap ਜਲੰਧਰ ਪਹੁੰਚਣ ‘ਤੇ ਆਪ ਪੰਜਾਬ ਪ੍ਰਧਾਨ ਅਮਨ ਅਰੋੜਾ ਤੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਦਾ ਜ਼ਿਲਾ ਪ੍ਰਧਾਨ ਅੰਮ੍ਰਿਤਪਾਲ ਸਿੰਘ ਨੇ ਕੀਤਾ ਸਵਾਗਤ ਜਲੰਧਰ : ਆਮ ਆਦਮੀ ਪਾਰਟੀ ਦੇ ਨਵ-ਨਿਯੁਕਤ ਪੰਜਾਬ ਪ੍ਰਧਾਨ ਅਮਨ ਅਰੋੜਾ ਤੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਸ਼ਨਿਚਰਵਾਰ ਨੂੰ ਸਰਕਟ ਹਾਊਸ ਪੁੱਜੇ, ਜਿੱਥੇ ਉਨ੍ਹਾਂ ਨੇ ਕੈਬਨਿਟ ਮੰਤਰੀ ਮਹਿੰਦਰ ਭਗਤ ਵਿਧਾਇਕ ਅਮਨ ਅਰੋੜਾ, ਜਿਲ੍ਹਾ ਪ੍ਰਧਾਨ ਅੰਮ੍ਰਿਤਪਾਲ ਸਿੰਘ ਸਮੇਤ ਚੇਅਰਮੈਨਾਂ, ਵਾਰਡ ਪ੍ਰਧਾਨਾਂ ਤੇ ਵਲੰਟੀਅਰਾਂ ਨਾਲ ਨਿਗਮ ਚੋਣਾਂ ਨੂੰ ਲੈ ਕੇ ਮੀਟਿੰਗ ਕੀਤੀ। ਇੱਸ ਮੌਕੇ ਜ਼ਿਲਾ ਯੋਜਨਾ ਬੋਰਡ ਅਤੇ ਸ਼ਹਿਰੀ ਜ਼ਿਲਾ ਪ੍ਰਧਾਨ ਅੰਮ੍ਰਿਤਪਾਲ ਸਿੰਘ ਨੇ ਅਮਨ ਅਰੋੜਾ ਤੇ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦਾ ਜਲੰਧਰ ਪਹੁੰਚਣ ‘ਤੇ ਪੂਰੀ ਜਲੰਧਰ ਦੀ ਟੀਮ ਵੱਲੋਂ ਸਵਾਗਤ ਕੀਤਾ ਗਿਆ ਤੇ ਨਾਲ ਹੀ ਆਉਣ ਵਾਲੀਆਂ ਨਿਗਮ ਚੋਣਾਂ ਦੇ ਮੱਦੇਨਜ਼ਰ ਇੱਕ ਅਹਿਮ ਮੀਟਿੰਗ ਵੀ ਕੀਤੀ ਗਈ। ਇੱਸ ਮੌਕੇ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਸਾਡੀ ਜਲੰਧਰ ਦੀ ਪੂਰੀ ਟੀਮ ਨਿਗਮ ਚੋਣਾਂ ਲਈ ਤਿਆਰ ਹੈ ਤੇ ਲੋਕਾਂ ਦਾ ਸਾਥ ਤੇ ਪਿਆਰ ਵੀ ਪਹਿਲਾਂ ਦੀ ਤਰ੍ਹਾਂ ਹੀ ਇਸ ਵਾਰ ਵੀ ‘ਆਪ’ ਨੂੰ ਹੀ ਮਿਲੇਗਾ। ਇਸ ਮੌਕੇ ਤੇ ਜ਼ਿਲ੍ਹਾ ਪ੍ਰਧਾਨ ਜਲੰਧਰ ਸਹਿਰੀ ਅੰਮ੍ਰਿਤਪਾਲ ਸਿੰਘ ਲੋਕਸਭਾ ਇਨਚਾਰਜ ਅਸ਼ਵਨੀ ਅਗਰਵਾਲ ਅਤੇ ਜ਼ਿਲ੍ਹਾ ਸਕੱਤਰ ਗੁਰਵਿੰਦਰ ਸਿੰਘ ਸ਼ੇਰਗਿੱਲ ਵੀ ਮੌਜੂਦ ਸੀ। ਇਸ ਦੌਰਾਨ ਉਨ੍ਹਾਂ ਨੇ ਵਾਰਡ 20 ਤੋਂ ਕੌਂਸਲਰ ਦੀ ਚੋਣ ਲੜ ਚੁੱਕੇ ਭਾਰਤੀ ਜਨਤਾ ਪਾਰਟੀ ਦੇ ਆਗੂ ਅਜੇ ਚੋਪੜਾ ਨੂੰ ਪਾਰਟੀ ’ਚ ਸ਼ਾਮਲ ਕੀਤਾ ਗਿਆ। Aap