ਜਲੰਧਰ ਕੈਂਟ ( ਅਮਨ ਬੱਗਾ ) ਹਲਕਾ ਜਲੰਧਰ ਕੈਂਟ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਸਰਦਾਰ ਜਗਬੀਰ ਬਰਾੜ ਜੀ ਦੀ ਅਗਵਾਈ ਹੇਠ ਪਿੰਡਾਂ ਵਿੱਚ ਅਹੁਦੇਦਾਰ ਸਹਿਬਾਨ ਅਤੇ ਵਰਕਰ ਸਾਹਿਬਾਨਾਂ ਨਾਲ ਵਿਸ਼ੇਸ਼ ਮੀਟਿੰਗਾਂ ਕੀਤੀਆਂ ਗਈਆਂ।. ਇਸ ਮੌਕੇ ਤੇ ਕਾਂਗਰਸ ਨੇਤਾ ਸੁਮੀਤ ਕਾਕਾ ਨੇ ਕਾਂਗਰਸ ਨੂੰ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ।

ਇਸ ਮੌਕੇ ਜਲੰਧਰ ਕੈਂਟ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਜਗਬੀਰ ਸਿੰਘ ਬਰਾੜ ਨੇ ਮੁੱਖਮੰਤਰੀ ਚਰਨਜੀਤ ਚੰਨੀ ’ਤੇ ਕਾਂਗਰਸ ਦਾ ਮੁੱਖ ਮੰਤਰੀ ਚਿਹਰਾ ਬਣਨ ਮਗਰੋਂ ਵੱਡਾ ਸ਼ਬਦੀ ਹਮਲਾ ਕੀਤਾ ਹੈ।
ਬਰਾੜ ਨੇ ਸੀ. ਐੱਮ. ਚੰਨੀ ਦੇ ਮੁੱਖ ਮੰਤਰੀ ਉਮੀਦਵਾਰ ਬਣਨ ਉੱਤੇ ਬੋਲਦਿਆਂ ਕਿਹਾ ਕਿ ਅੱਜ ਰੇਤ ਮਾਫ਼ੀਏ ਦੀ ਜਿੱਤ ਹੋਈ ਹੈ।
ਇਨ੍ਹਾਂ ਦਾ ਮੁੱਖ ਮੰਤਰੀ ਦਾ ਚਿਹਰਾ ਹੁਣ ਰੇਤ ਮਾਫ਼ੀਆ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਲੋਕਾਂ ਨੇ ਮਨ ਬਣਾ ਲਿਆ ਹੈ ਤੇ ਇਕ ਵੱਡੀ ਜਿੱਤ ਸ਼੍ਰੋਮਣੀ ਅਕਾਲੀ ਦਲ ਦੀ ਹੋਵੇਗੀ।
ਜ਼ਿਕਰਯੋਗ ਹੈ ਕਿ ਲੁਧਿਆਣਾ ਵਿਖੇ ਹੋਈ ਰੈਲੀ ਦੌਰਾਨ ਕਾਂਗਰਸ ਦੇ ਜਨਰਲ ਸਕੱਤਰ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਕਾਂਗਰਸ ਦਾ ਮੁੱਖ ਮੰਤਰੀ ਚਿਹਰਾ ਐਲਾਨ ਦਿੱਤਾ। ਇਸ ਦੇ ਨਾਲ ਹੀ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਲਾਈਆਂ ਜਾ ਰਹੀਆਂ ਵੱਖ-ਵੱਖ ਕਿਆਸ ਅਰਾਈਆਂ ’ਤੇ ਵਿਰਾਮ ਲੱਗ ਗਿਆ ਹੈ।




