You are currently viewing ਜਲੰਧਰ ਛਾਉਣੀ ਤੋਂ ਆਮ ਆਦਮੀ ਪਾਰਟੀ ਉਮੀਦਵਾਰ ਓਲੰਪੀਅਨ ਸੁਰਿੰਦਰ ਸਿੰਘ ਸੋਢੀ ਦੇ ਹੱਕ ਵਿੱਚ ਚੌਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ

ਜਲੰਧਰ ਛਾਉਣੀ ਤੋਂ ਆਮ ਆਦਮੀ ਪਾਰਟੀ ਉਮੀਦਵਾਰ ਓਲੰਪੀਅਨ ਸੁਰਿੰਦਰ ਸਿੰਘ ਸੋਢੀ ਦੇ ਹੱਕ ਵਿੱਚ ਚੌਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ

ਜਲੰਧਰ: ਜਲੰਧਰ ਛਾਊਣੀ ਵਿਧਾਨ ਸਭਾ ਹੱਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਰਜੁਨਾ ਅਵਾਰਡੀ ਸਾਬਕਾ ਆਈ.ਜੀ .ਸੁਰਿੰਦਰ ਸਿੰਘ ਸੋਢੀ ਦੀ ਚੌਣ ਮੁਹਿੰਮ ਨੂੰ ਮਿਲਿਆ ਅੱਜ ਹੋਰ ਭਰਵਾਂ ਹੁੰਗਾਰਾ। ਜਦ ਉੱਕਤ ਇਲਾਕੇ ਦੇ ਨਵੇਂ ਉਮੀਦਵਾਰ ਸਾਬਕਾ ਆਈ.ਪੀ.ਐਸ.ਅਧਿਕਾਰੀ ਓਲੰਪੀਅਨ ਸੁਰਿੰਦਰ ਸਿੰਘ ਸੋਢੀ ਦੇ ਧਰਮ ਪਤਨੀ ਪ੍ਰੋ. ਰਾਜਵਰਿੰਦਰ ਕੌਰ ਸੋਢੀ ਵੱਲੋਂ ਇਲਾਕਾ ਨਿਵਾਸੀਆਂ ਨਾਲ ਨਿੱਜੀ ਰਾਵਤਾ ਕਾਇਮ ਕਰਦਿਆਂ ਵਿਕਸਤ ਇਲਾਕੇ ਹੀ ਸੜਕਾਂ – ਨਾਲੀਆਂ , ਸਿਹਤ ਸੇਵਾਵਾਂ ਤੇ ਹੋਰ ਮੁੱਢਲੀਆਂ ਲੌੜਾਂ ਤੋ ਵਾਝੇਂ ਹਨ ਤਾਂ ਫਿਰ ਅਵਿਕਸਿਤ ਇਲਾਕੇ ਦੇ ਵਾਸੀਆਂ ਦਾ ਕੀ ਹਾਲ ਹੋਵੇਗਾ ਬਾਰੇ ਵਿਚਾਰ ਚਰਚਾ ਕੀਤੀ ਗਈ।

ਉਨ੍ਹਾਂ ਵੱਲੋਂ ਪਿਛਲੇ ਲੰਬੇ ਸਮੇਂ ਤੋ ਵਿਕਾਸ ਦੇ ਨਾਮ ਤੇ ਇਲਾਕਾ ਨਿਵਾਸੀਆਂ ਨਾਲ ਲਾਰੇ ਲਾਅ ਠੱਗੀ ਮਾਰਨ ਵਾਲੇ ਸੱਤਾ ‘ਚ ਰਹੀਆਂ ਪਾਰਟੀਆਂ ਦੇ ਅਹਿਮ ਅੰਗ ਰਹੇ ਸਾਬਕਾ ਤੇ ਮੌਜੂਦਾ ਵਿਧਾਇਕਾਂ ਨੂੰ ਲੰਬੇ ਹੱਥੀਂ ਲੈਦਿਆਂ , ਪਿਛਲੇ ਕੁਝ ਦਿਨਾਂ ਦੇ ਅਰਸੇ ਵਿਚ ਹੀ ਬਣੀਆਂ ਨਵੀਆਂ ਸੜਕਾਂ ਦੇ ਮੀਂਹ ਕਾਰਨ ਖੱਖੜੀ ਵਾਂਗ ਖਿਲਰਨ ਦੀ ਵੀ ਨਿਖੇਧੀ ਕੀਤੀ ਗਈ। ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਅਗਰ ਆਪ ਆਉਂਦੇ ਸਮੇਂ ਵਿਚ ਇਲਾਕੇ ਦਾ ਸਮੁੱਚਾ ਵਿਕਾਸ ਚਾਹੁੰਦੇ ਹੋ ਤਾਂ ਆਪਦੀ ਵੋਟ ਦਾ ਸੱਦ ਉਪਯੋਗ ਕਰਦਿਆਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਰਿੰਦਰ ਸਿੰਘ ਸੋਢੀ ਨੂੰ ਜਿਤਾ ਵਿਧਾਨ ਸਭਾ ਵਿਚ ਭੇਜੋ। ਜਿਤਣ ਮਗਰੋਂ ਵਿਕਾਸ ਦੇ ਕੰਮਾਂ ਲਈ ਮਿਲਣ ਵਾਲੀ ਹਰ ਗ੍ਰਾਂਟ ਦਾ ਸੱਦ ਉਪਯੋਗ ਇਲਾਕਾ ਨਿਵਾਸੀਆਂ ਦੀ ਲੋੜ ਮੁਤਾਬਿਕ ਮੈਂ ਆਪ ਕੌਲ ਖੜ ਕਰਵਾਉਣ ਦਾ ਵਿਸ਼ਵਾਸ ਦਿਵਾਇਆ ਗਿਆ।

ਉਨ੍ਹਾਂ ਵੱਲੋਂ ਇਲਾਕੇ ਦੇ ਦੀਪ ਨਗਰ, ਡਿਫੈਂਸ ਕਲੋਨੀ, ਰਮਨੀਕ ਐਵੇਨਿਉ ਆਦਿ ਇਲਾਕਿਆਂ ਵਿਚ ਚਲਾਈ ਡੋਰ -ਟੂ – ਡੋਰ ਮੀਟਿੰਗਾਂ ਸਮੇਂ ਲਾਰੇ – ਲੱਪਿਆਂ ਤੋਂ ਸਤਾਏ ਇਲਾਕਾ ਨਿਵਾਸੀਆਂ ਵੱਲੋਂ “ਸੌਢੀ ਸਾਹਿਬ ਜਿਤੇਗਾ” ਦਾ ਨਾਅਰਾ ਲੱਗਾ ਆਉਂਦੇ ਦਿਨਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਜਿਤਾ ਵਿਧਾਨ ਸਭਾ ਵਿਚ ਭੇਜਣ ਦਾ ਵਿਸ਼ਵਾਸ ਦਿਵਾਇਆ ਗਿਆ।

Olympian Sodhi, the Aam Aadmi Party candidate from the cantonment, received overwhelming response to the election campaign