You are currently viewing शिरोमणि अकाली दल का चुनावी घोषणा पत्र बदल देगा पंजाब की छवि और नियति : चंदन ग्रेवाल

शिरोमणि अकाली दल का चुनावी घोषणा पत्र बदल देगा पंजाब की छवि और नियति : चंदन ग्रेवाल

ਜਲੰਧਰ: ਜਲੰਧਰ ਦੇ ਸੈਂਟਰਲ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਚੰਦਨ ਗਰੇਵਾਲ ਨੇ ਸੰਬੋਧਨ ਕਰਦਿਆਂ ਕਿਹਾ ਹੈ ਕਿ ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜੋ ਚੋਣ ਮੈਨੀਫੈਸਟੋ ਜਾਰੀ ਕੀਤਾ ਗਿਆ ਹੈ। ਉਹ ਪੰਜਾਬੀਆਂ ਦੀ ਤਕਦੀਰ ਬਦਲ ਕੇ ਰੱਖ ਦੇਵੇਗਾ! ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਆਉਣ ‘ਤੇ ਉਹ ਇਹ ਸਾਰੇ ਵਾਅਦੇ ਪੂਰੇ ਕਰਨਗੇ।

ਗਰੇਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੈਨੀਫੈਸਟੋ ਦੇ ਅਨੁਸਾਰ ਜਿਹੜਾ ਖਿਡਾਰੀ ਓਲੰਪਿਕ ‘ਚ ਸੋਨ ਤਮਗਾ ਜਿੱਤੇਗਾ, ਉਸ ਨੂੰ ਇਨਾਮ ਵੱਜੋਂ 7 ਕਰੋੜ ਰੁਪਏ ਦਿੱਤੇ ਜਾਣਗੇ। ਲਘੂ ਉਦਯੋਗਾਂ ਤੇ ਛੋਟੇ ਵਪਾਰੀਆਂ ਲਈ ਵੱਖਰਾ ਮੰਤਰਾਲਾ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਕਿਤੇ ਵੀ ਅਮਨ-ਸ਼ਾਂਤੀ ਭੰਗ ਨਹੀਂ ਹੋਣ ਦੇਵਾਂਗੇ ਅਤੇ ਗੁੰਡਾਰਾਜ ਖ਼ਤਮ ਕਰਾਂਗੇ।

ਲੋਕਾਂ ਲਈ ਖੋਲਿਆ ਤੋਹਫੇ ਦਾ ਪਿਟਾਰਾ
ਗਰੇਵਾਲ ਨੇ ਕਿਹਾ ਕਿ ਮੈਨੀਫੈਸਟੋ ਵਿੱਚ ਗ਼ਰੀਬਾਂ ਦਾ ਖਾਸ ਖਿਆਲ ਰੱਖਿਆ ਗਿਆ ਹੈ ਅਤੇ ਸ਼ਰਤਾਂ ਮੁਤਾਬਕ ਗਰੀਬਾਂ ਲਈ 5 ਲੱਖ ਮਕਾਨ ਬਣਾਏ ਜਾਣਗੇ। ਭਾਈ ਘਨੱਈਆ ਸਕੀਮ ਤਹਿਤ 10 ਲੱਖ ਦਾ ਬੀਮਾ ਕੀਤਾ ਜਾਵੇਗਾ।
ਵਿਦੇਸ਼ਾਂ ‘ਚ ਪੜ੍ਹਾਈ ਕਰਨ ਜਾਣ ਵਾਲੇ ਬੱਚਿਆਂ ਨੂੰ 10 ਲੱਖ ਤੱਕ ਦਾ ਵਿਆਜ਼ ਮੁਕਤ ਕਰਜ਼ਾ ਦਿੱਤਾ ਜਾਵੇਗਾ।
ਬੁਢਾਪਾ ਪੈਨਸ਼ਨ 3100 ਰੁਪਏ ਕੀਤੀ ਜਾਵੇਗੀ।
ਪੰਜਾਬ ‘ਚ ਸ਼ਗਨ ਸਕੀਮ ਨੂੰ 51 ਹਜ਼ਾਰ ਤੋਂ ਵਧਾ ਕੇ 75 ਹਜ਼ਾਰ ਰੁਪਏ ਕੀਤਾ ਜਾਵੇਗਾ।
ਨਿਊ ਚੰਡੀਗੜ੍ਹ ‘ਚ ਫਿਲਮ ਸਿਟੀ ਬਣਾਈ ਜਾਵੇਗੀ।
ਸ਼ਗਨ ਸਕੀਮ 51 ਹਜ਼ਰ ਤੋਂ 75 ਹਜ਼ਾਰ ਕਰਾਂਗੇ
ਕੰਢੀ ਇਲਾਕਿਆਂ ‘ਚ ਰਹਿਣ ਵਾਲੇ ਲੋਕਾਂ ਲਈ ਵੱਖਰਾ ਮੰਤਰਾਲਾ ਬਣਾਇਆ ਜਾਵੇਗਾ ਅਤੇ ਇਨ੍ਹਾਂ ਇਲਾਕਿਆਂ ਦਾ ਬਜਟ ਵੀ ਵੱਖਰਾ ਹੋਵੇਗਾ।
ਪੰਜਾਬ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾਵੇਗੀ ਅਤੇ ਹਰ ਹਲਕੇ ‘ਚ 10 ਮੈਗਾ ਸਕੂਲ ਬਣਾਏ ਜਾਣਗੇ।
ਸਰਕਾਰੀ ਸਕੂਲਾਂ ਤੋਂ ਪੜ੍ਹੇ ਬੱਚਿਆਂ ਲਈ ਕਾਲਜਾਂ ‘ਚ 33 ਫ਼ੀਸਦੀ ਰਾਖਵਾਂਕਰਨ ਕੀਤਾ ਜਾਵੇਗਾ।
ਪੰਜਾਬ ‘ਚ 6 ਨਵੀਂਆਂ ਯੂਨੀਵਰਸਿਟੀਆਂ ਬਣਾਈਆਂ ਜਾਣਗੀਆਂ।
ਸਿੱਖਿਆ ਅਤੇ ਸਿਹਤ ਨੂੰ ਵੱਡੀ ਤਰਜ਼ੀਹ ਦਿੱਤੀ ਜਾਵੇਗੀ।
ਸੂਬੇ ਦੇ ਹਰ ਪਰਿਵਾਰ ਨੂੰ 400 ਯੂਨਿਟ ਬਿਜਲੀ ਪ੍ਰਤੀ ਮਹੀਨਾ ਮੁਫ਼ਤ ਦਿੱਤੀ ਜਾਵੇਗੀ।
ਛੋਟੇ ਦੁਕਾਨਦਾਰਾਂ ਲਈ 10 ਲੱਖ ਰੁਪਏ ਜੀਵਨ ਬੀਮਾ, 10 ਲੱਖ ਮੈਡੀਕਲ ਬੀਮਾ ਅਤੇ 10 ਲੱਖ ਦਾ ਫਾਇਰ ਬੀਮਾ ਕੀਤਾ ਜਾਵੇਗਾ।
ਛੋਟੇ ਵਪਾਰੀ ਜਿਹੜੇ ਬੈਂਕਾਂ ਤੋਂ ਕਰਜ਼ਾ ਲੈਂਦੇ ਹਨ, ਉਨ੍ਹਾਂ ਨੂੰ 5 ਫ਼ੀਸਦੀ ਸਬਸਿਡੀ ਦਿੱਤੀ ਜਾਵੇਗੀ।
ਮੀਡੀਅਲ ਸਕੇਲ ਇੰਡਸਟਰੀ, ਜੋ 50 ਲੱਖ ਤੱਕ ਦਾ ਕਰਜ਼ਾ ਲਵੇਗੀ, ਉਸ ਨੂੰ 3 ਫ਼ੀਸਦੀ ਸਬਸਿਡੀ ਦਿੱਤੀ ਜਾਵੇਗੀ।
ਪਿਛਲੇ ਸਾਲਾਂ ਦੌਰਾਨ ਮੁਲਾਜ਼ਮਾਂ ‘ਤੇ ਦਰਜ ਕੀਤੇ ਗਏ ਸਾਰੇ ਕੇਸਾਂ ਨੂੰ ਰੱਦ ਕੀਤਾ ਜਾਵੇਗਾ।
ਸਰਕਾਰ ਆਉਣ ‘ਤੇ ਪੇਅ ਕਮਿਸ਼ਨ ਲਾਗੂ ਕੀਤਾ ਜਾਵੇਗਾ।
ਪੰਜਾਬ ਦੇ ਨੌਜਵਾਨਾਂ ਨੂੰ ਇਕ ਲੱਖ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ।
ਟਰੱਕ ਯੂਨੀਅਨਾਂ ਨੂੰ ਬਹਾਲ ਕੀਤਾ ਜਾਵੇਗਾ।
ਆਂਗਨਵਾੜੀ ਵਰਕਰਾਂ ਨੂੰ ਪ੍ਰੀ-ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇਗਾ।
ਆਸ਼ਾ ਵਰਕਰਾਂ ਦੀ ਤਨਖ਼ਾਹ ਵਧਾਈ ਜਾਵੇਗੀ।
ਕਿਸਾਨਾਂ ਦੀ ਆਮਦਨ ਤਿੰਨ ਗੁਣਾ ਵਧਾਉਣ ਲਈ ਕੰਮ ਕੀਤਾ ਜਾਵੇਗਾ।

ਗਰੇਵਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਇਹ ਚੋਣ ਮਨੋਰਥ ਪੱਤਰ ਪੰਜਾਬੀਆਂ ਦੀ ਤਕਦੀਰ ਅਤੇ ਪੰਜਾਬ ਦੀ ਤਸਵੀਰ ਬਦਲ ਕੇ ਰੱਖ ਦੇਵੇਗਾ ਅਤੇ ਪੰਜਾਬ ਨੂੰ ਖੁਸ਼ਹਾਲ ਬਣਾਏਗਾ ਇਸ ਲਈ ਹੁਣ ਹਰ ਪੰਜਾਬੀ ਦਾ ਇਹ ਇਖਲਾਕੀ ਫ਼ਰਜ਼ ਅਤੇ ਜ਼ਿੰਮੇਵਾਰੀ ਬਣਦੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੀ ਸਰਕਾਰ ਪੰਜਾਬ ਵਿੱਚ ਬਣਾਈ ਜਾਵੇ ਅਤੇ ਇੱਕ ਸੌ ਸਤਾਰਾਂ ਦੀਆਂ ਇੱਕ ਸੌ ਸਤਾਰਾਂ ਸੀਟਾਂ ਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਿੱਤ ਦਿਵਾਈ ਜਾਵੇ।