You are currently viewing लोकतांत्रिक प्रक्रिया में सक्रिय भूमिका निभाने के लिए आगे आएं विद्यार्थी: ACA राजीव वर्मा

लोकतांत्रिक प्रक्रिया में सक्रिय भूमिका निभाने के लिए आगे आएं विद्यार्थी: ACA राजीव वर्मा

ਜਲੰਧਰ: ਨੌਜਵਾਨ ਨੂੰ ਭਾਰਤੀ ਲੋਕਤੰਤਰ ਪ੍ਰਣਾਲੀ ਦਾ ਹਿੱਸਾ ਬਣਾਉਣ ਦੇ ਮਨੋਰਥ ਤਹਿਤ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹੇ ਵਿੱਚ ਸਵੀਪ ਪ੍ਰੋਗਰਾਮ ਤਹਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ ਅਤੇ ਇਸੇ ਕੜੀ ਤਹਿਤ ਵਧੀਕ ਮੁੱਖ ਪ੍ਰਸ਼ਾਸਕ ਪੁੱਡਾ-ਕਮ-ਈ.ਆਰ.ਓ. ਵਿਧਾਨਸਭਾ ਹਲਕਾ ਜਲੰਧਰ ਉਤੱਰੀ ਸ੍ਰੀ ਰਾਜੀਵ ਵਰਮਾ ਦੀ ਪ੍ਰਧਾਨਗੀ ਹੇਠ ਸ੍ਰੀ ਦੇਵੀ ਸਹਾਏ ਐਸ.ਡੀ.ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਨੌਜਵਾਨ ਯੋਗ ਵਿਦਿਆਰਥੀਆਂ ਨੂੰ ਵੋਟ ਬਣਾਉਣ ਲਈ ਪ੍ਰੇਰਿਤ ਕਰਨ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।

ਇਸ ਮੌਕੇ ਸ੍ਰੀ ਰਾਜੀਵ ਵਰਮਾ ਨੇ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਣੂੰ ਕਰਵਾਉਂਦਿਆਂ ਦੱਸਿਆ ਕਿ ਵਿਦਿਆਰਥੀ ਦੇਸ਼ ਦਾ ਭਵਿੱਖ ਹਨ ਅਤੇ ਇਸ ਲਈ ਯੋਗ ਵਿਦਿਆਰਥੀਆਂ ਨੂੰ ਆਪਣੀ ਵੋਟ ਬਣਾਉਣ ਤੋਂ ਇਲਾਵਾ ਹੋਰਨਾਂ ਯੋਗ ਵਿਅਕਤੀਆਂ ਨੂੰ ਵੀ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਦੇ ਹੋਏ ਵੋਟ ਬਣਾਉਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ।

ਇਸ ਮੌਕੇ ਰੋਹਿਤ ਕੌਂਡਲ ਐਸ.ਡੀ.ਏ., ਸੰਜੈ ਸ਼ਰਮਾ ਮੁੱਖ ਨੋਡਲ ਅਫਸਰ ਸਵੀਪ-ਕਮ-ਪ੍ਰਿੰਸੀਪਲ ਸ੍ਰੀ ਦੇਵੀ ਸਹਾਏ ਡੀ.ਐਸ.ਐਸ.ਡੀ. ਸਕੂਲ ਲੜਕੇ ਸੀਨਅਰ ਸੈਕੰਡਰੀ ਸਕੂਲ ਸ਼ਾਮਿਲ ਸਨ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਨਿਸ਼ੀ ਸ਼ੁਕਲਾ ਨੇ ਸਵੀਪ ਪ੍ਰੋਗਰਾਮ ਤਹਿਤ ਉਨਾਂ ਦੇ ਸਕੂਲ ਵਿੱਚ ਜਾਗਰੂਕਤਾ ਸੈਮੀਨਾਰ ਕਰਵਾਉਣ ਲਈ ਆਏ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਵਿੱਖ ਵਿੱਚ ਵੀ ਉਨਾਂ ਦੇ ਸਕੂਲ ਵਿੱਚ ਅਜਿਹੇ ਜਾਗਰੂਕਤਾ ਸੈਮੀਨਾਰ ਕਰਵਾਏ ਜਾਣ ਤਾਂ ਜੋ ਵੱਧ ਤੋਂ ਵੱਧ ਵਿਦਿਆਰਥੀ ਵੋਟ ਦੇ ਅਧਿਕਾਰ ਦੀ ਮਹੱਤਤਾ ਤੋਂ ਜਾਣੂੰ ਹੋ ਕੇ ਲੋਕਤੰਤਰੀ ਪ੍ਰਕਿਰਿਆ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਅੱਗੇ ਆਉਣ ਦੇ ਨਾਲ ਨਾਲ ਹੋਰਨਾਂ ਨੂੰ ਵੀ ਵੋਟ ਦੇ ਅਧਿਕਾਰ ਦੀ ਵਰਤੋਂ ਲਈ ਪ੍ਰੇਰਿਤ ਕਰ ਸਕਣ। ਇਸ ਮੌਕੇ ਸਕੂਲੀ ਵਿਦਿਆਰਥਣਾਂ ਵਲੋਂ ਕਵਿਤਾਵਾਂ, ਸਕਿੱਟ, ਭਾਸ਼ਨ ਅਤੇ ਗਿੱਧਾ ਦੇ ਰਾਹੀਂ ਸਭ ਨੂੰ ਵੋਟ ਦੇ ਮਹੱਤਵ ਬਾਰੇ ਜਾਗਰੂਕ ਕੀਤਾ ਗਿਆ।

Students should come forward to play an active role in democratic process: ACA PUDA