You are currently viewing ਜਲੰਧਰ ਕਮਿਸ਼ਨਰੇਟ ਪੁਲਿਸ ਨੇ ਆਗਾਮੀ ਚੋਣਾਂ ਲਈ ਤਿਆਰੀਆਂ ਦੀ ਜਾਂਚ ਲਈ ਮੌਕ ਡਰਿੱਲ ਕੀਤੀ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਆਗਾਮੀ ਚੋਣਾਂ ਲਈ ਤਿਆਰੀਆਂ ਦੀ ਜਾਂਚ ਲਈ ਮੌਕ ਡਰਿੱਲ ਕੀਤੀ

-ਸੀਪੀ ਨੇ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਲਈ ਵਚਨਬੱਧਤਾ ਨੂੰ ਦੁਹਰਾਇਆ

ਜਲੰਧਰ: ਆਉਣ ਵਾਲੀਆਂ ਆਮ ਚੋਣਾਂ ਲਈ ਆਪਣੀਆਂ ਤਿਆਰੀਆਂ ਦੀ ਜਾਂਚ ਕਰਨ ਲਈ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਸੋਮਵਾਰ ਨੂੰ ਇੱਕ ਮੌਕ ਡਰਿੱਲ ਕੀਤੀ ਗਈ।

ਵੇਰਵਿਆਂ ਦਾ ਖੁਲਾਸਾ ਕਰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਸ ਅਭਿਆਸ ਦਾ ਉਦੇਸ਼ ਆਉਣ ਵਾਲੀਆਂ ਚੋਣਾਂ ਲਈ ਪੁਲਿਸ ਫੋਰਸ ਦੀ ਤਿਆਰੀ ਦਾ ਮੁਲਾਂਕਣ ਕਰਨਾ ਸੀ। ਉਨ੍ਹਾਂ ਕਿਹਾ ਕਿ ਇਸ ਲਈ ਜ਼ਿਲ੍ਹਾ ਕੰਟਰੋਲ ਰੂਮ ਜਲੰਧਰ ਰਾਹੀਂ ਭੇਜੇ ਸੁਨੇਹਿਆਂ ਦੀ ਪ੍ਰਭਾਵਸ਼ੀਲਤਾ ਦੀ ਜਾਂਚ ਕਰਨ ਲਈ ਇੱਕ ਪਲਾਨ ਤਿਆਰ ਕੀਤਾ ਗਿਆ ਸੀ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਦੁਪਹਿਰ 12:30 ਵਜੇ ਦੇ ਕਰੀਬ, ਜਲੰਧਰ ਦੇ ਪੁਲਿਸ ਕੰਟਰੋਲ ਰੂਮ ਰਾਹੀਂ ਇੱਕ ਬੈਗ ਖੋਹਣ ਦਾ ਇੱਕ ਕਾਲਪਨਿਕ ਮੈਸਜ ਕੀਤਾ ਗਿਆ ਸੀ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਅਭਿਆਸ ਦੀ ਨਿਗਰਾਨੀ ਏਡੀਸੀਪੀ II ਆਦਿਤਿਆ ਦੁਆਰਾ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਪ੍ਰਮੁੱਖ ਖੇਤਰਾਂ ਜਿਵੇਂ ਕਿ ਜੋਤੀ ਚੌਕ, ਵਰਕਸ਼ਾਪ ਚੌਕ, ਗੁਲਾਬ ਦੇਵੀ ਰੋਡ, ਨਕੋਦਰ ਚੌਕ, ਫੁੱਟਬਾਲ ਚੌਕ, ਕਪੂਰਥਲਾ ਚੌਕ ਨੂੰ ਸੰਦੇਸ਼ ਤੋਂ ਬਾਅਦ ਰੈੱਡ ਅਲਰਟ ਕਰ ਦਿੱਤਾ ਗਿਆ ਹੈ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਏ.ਸੀ.ਪੀਜ਼ ਬਰਜਿੰਦਰ ਸਿੰਘ ਅਤੇ ਨਿਰਮਲ ਸਿੰਘ ਸਮੇਤ ਵਿਸ਼ੇਸ਼ ਅਧਿਕਾਰੀਆਂ ਨੂੰ ਕ੍ਰਮਵਾਰ ਕਪੂਰਥਲਾ ਚੌਕ ਅਤੇ ਜੋਤੀ ਚੌਕ ਵਰਗੇ ਨਿਰਧਾਰਤ ਪੁਆਇੰਟਾਂ ਦੀ ਨਿਗਰਾਨੀ ਲਈ ਨਿਯੁਕਤ ਕੀਤਾ ਗਿਆ ਹੈ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਸ ਦੋ ਘੰਟੇ ਦੀ ਕਾਰਵਾਈ ਦੌਰਾਨ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ ਅਤੇ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਗਏ। ਉਨ੍ਹਾਂ ਕਿਹਾ ਕਿ ਇਹ ਅਭਿਆਸ ਜਲੰਧਰ ਪੁਲਿਸ ਕਮਿਸ਼ਨਰੇਟ ਦੀ ਚੋਣਾਂ ਵਰਗੇ ਨਾਜ਼ੁਕ ਸਮੇਂ ਦੌਰਾਨ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧਤਾ ਨੂੰ ਦਰਸਾਉਂਦਾ ਹੈ। ਸ੍ਰੀ ਸਵਪਨ ਸ਼ਰਮਾ ਨੇ ਸ਼ਹਿਰ ਵਿੱਚ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਕਮਿਸ਼ਨਰੇਟ ਪੁਲਿਸ ਦੀ ਵਚਨਬੱਧਤਾ ਨੂੰ ਦੁਹਰਾਇਆ।

The Jalandhar Commissionerate Police conducted a mock drill to check the preparations for the upcoming elections